Skip to main content

Posts

Showing posts from April, 2022

ਪੱਤਰਕਾਰ ਅਨਿਲ ਮੈਨਨ ਦਾ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਲਈ ਭੇਂਟ

ਅਗਾਂਹ ਵਧੂ ਰਸਮਾਂ ਰਾਹੀਂ 11 ਫਰਬਰੀ ਨੂੰ ਲਾਇਨਜ ਭਵਨ ਸੇਖਾ ਰੋਡ ਬਰਨਾਲਾ ਵਿਖੇ ਸੀਮਤ ਸਮੇਂ ਦਾ ਸ਼ਰਧਾਂਜਲੀ ਸਮਾਗਮ ਹੋਵੇਗਾ - ਰਜਿੰਦਰ ਪਾਲ  ਬਰਨਾਲਾ 09 ਫਰਵਰੀ(ਹਿਮਾਂਸ਼ੂ ਗੋਇਲ) ਨਿੱਡਰ, ਅਣਖੀਲਾ ਅਤੇ ਲੋਕ ਹਿੱਤਾਂ ਨੂੰ ਪ੍ਰਣਾਇਆ, ਕਿਰਤੀ  ਲੋਕਾਈ ਦੇ ਦਰਦਾਂ ਨੂੰ ਰੰਗਮੰਚ 'ਤੇ ਕਲਾਤਮਕ ਭੂਮਿਕਾ ਅਦਾ ਕਰਨ ਅਤੇ ਸੱਚੀ-ਸੁੱਚੀ ਪੱਤਰਕਾਰੀ ਦੀ ਕਲਮ ਵਾਹੁਣ ਵਾਲ਼ਾ ਕਲਮਕਾਰ ਯੋਧਾ ਕਿਰਤੀਆਂ ਦਾ ਯਾਰ ਸੀ ਸਾਡਾ ਸਭਨਾਂ ਦਾ ਪਿਆਰਾ ਅਨਿਲ ਮੈਨਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਨਿਲ ਮੈਨਨ ਦੀ ਬੇਵਕਤੀ ਮੌਤ ਤੋਂ ਬਾਅਦ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਲਈ ਭੇਂਟ ਕਰਨ ਸਮੇਂ ਇਨਕਲਾਬੀ ਕੇਂਦਰ ਪੰਜਾਬ ਦੇ ਆਗੂ ਡਾ ਰਜਿੰਦਰ ਪਾਲ ਨੇ ਕੀਤਾ। ਪ੍ਰੀਵਾਰ ਦੇ ਦੁੱਖ ਵਿੱਚ ਸ਼ਾਮਲ ਹੁੰਦਿਆਂ ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਸਾਥੀ ਨਰਾਇਣ ਦੱਤ ਨੇ ਕਿਹਾ ਕਿ ਘਰੇਲੂ ਸਮੱਸਿਆ 'ਚ ਜਕੜਿਆ ਵੀ, ਆਰਥਿਕ ਤੰਗੀਆਂ ਤੁਰਸ਼ੀਆਂ ਦਾ ਝੰਬਿਆਂ ਮੈਨਨ ਸਮੂਹਿਕ ਕਿਰਤੀ ਸੰਘਰਸ਼ਾਂ, ਗੈਰ-ਸਮਾਜਿਕ ਅਨਸਰਾਂ ਨਾਲ਼ ਭਿੜਨਾ, ਫ਼ਿਰਕੂ ਜਾਨੂੰਨੀ ਕਾਲ਼ੀਆਂ ਤਾਕਤਾਂ ਅਤੇ ਸਰਕਾਰੀ ਜ਼ਬਰ ਮੂਹਰੇ ਹਿੱਕ ਡਾਹ ਕੇ ਭਿੜਨਾ ਉਸਦੀ ਵਿਚਾਰਧਾਰਿਕ ਪ੍ਤੀਬੱਧਤਾ ਅਤੇ ਸੁਭਾਅ ਦਾ ਹਿੱਸਾ ਸੀ। ਉਸ ਨੇ ਮਹਿਲ ਕਲਾਂ ਤੋਂ ਪੰਜਾਬੀ ਟ੍ਰਿਬਿਊਨ ਦੀ ਪੱਤਰਕਾਰੀ ਤੋਂ ਸ਼ੁਰੂ ਕਰ ਕੇ ਨਵਾਂ ਜ਼ਮਾਨਾ ਨਾਲ਼ ਜੋਟੀ ਪਈ। ਉਸਾਰੂ ਸਾਹਿਤ ਦਾ ਪਾਠਕ ਤੇ ਪਾਰਖੂ ਮੈਨਨ ਸਪੋਕਸਮੈਨ ਦੇਸ਼ ਸੇਵਕ, ਜੱਗਬਾਣੀ ਦਾ ਸਬ ਐਡੀਟਰ

ਸਾਨੂੰ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਜੀਵਨ ਤੋਂ ਸਿੱਖਿਆ ਲੈਣੀ ਚਾਹੀਦੀ

ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਰ ਸੁਨਾਮ ਵਿੱਚ ਵਿਸਾਖੀ ਦਾ ਤਿਉਹਾਰ , ਅੰਬੇਦਕਰ ਜਯੰਤੀ ,ਮਹਾਵੀਰ ਜਯੰਤੀ ਬੜੀ ਹੀ ਸ਼ਰਧਾ ਪੂਰਵਕ ਅਤੇ ਧੂਮ ਧਾਮ ਨਾਲ ਮਨਾਈ ਸਾਨੂੰ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਜੀਵਨ ਤੋਂ ਸਿੱਖਿਆ ਲੈਣੀ ਚਾਹੀਦੀ - ਅਮਿਤ ਡੋਗਰਾ  ਸੰਘੋਲ ਟਾਇਮਜ਼/ਸੁਨਾਮ(ਹਿਮਾਂਸ਼ੂ ਗੋਇਲ)/13 ਅਪ੍ਰੈਲ, 2022 ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਰ ਸੁਨਾਮ ਵਿੱਚ ਵਿਸਾਖੀ ਦਾ ਤਿਉਹਾਰ , ਅੰਬੇਦਕਰ ਜਯੰਤੀ ,ਮਹਾਵੀਰ ਜਯੰਤੀ ਬੜੀ ਹੀ ਸ਼ਰਧਾ ਪੂਰਵਕ ਅਤੇ ਧੂਮ ਧਾਮ ਨਾਲ ਮਨਾਈ ਗਈ । ਇਸ ਪ੍ਰੋਗਰਾਮ ਦਾ ਆਰੰਭ ਸਰਸਵਤੀ ਵੰਦਨਾ  ਨਾਲ ਕੀਤਾ ਗਿਆ । ਸਕੂਲ ਦੇ ਸਟਾਫ਼ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀ ਫੋਟੋ ਤੇ ਫੁੱਲ ਭੇਟ ਕੀਤੇ ਗਏ ।ਇਸ ਮੌਕੇ ਤੇ ਸਕੂਲ ਦੇ ਵਿਦਿਆਰਥੀਆਂ ਵੱਲੋਂ  ਗੀਤ , ਕਵਿਤਾਵਾ , ਭਾਸ਼ਣ , ਅਤੇ ਰੰਗਾ ਰੰਗ ਪ੍ਰੋਗਰਾਮ  ਪੇਸ਼ ਕੀਤੇ  ਗਏ । ਇਸ ਪ੍ਰੋਗਰਾਮ ਵਿੱਚ ਪਹਿਲੀ ਤੇ ਦੂਜੀ ਜਮਾਤ ਦੇ ਨੰਨ੍ਹੇ - ਮੁੰਨੇ ਵਿਦਿਆਰਥੀਆਂ ਵੱਲੋਂ  ਕਵਿਤਾਵਾ ਪੇਸ਼ ਕੀਤੀਆਂ ਗਈਆਂ । ਸਕੂਲ ਦੀ ਅਧਿਆਪਿਕਾ ਨੇਹਾ ਜੈਨ ਵੱਲੋਂ ਭਗਵਾਨ ਮਹਾਵੀਰ ਸਵਾਮੀ ਜੀ ਦੇ ਜੀਵਨ ਤੇ ਚਾਨਣਾ ਪਾਇਆ ਗਿਆ ।ਦੂਜੀ ਜਮਾਤ ਦੇ ਵਿਦਿਆਰਥੀ ਰੁਦਰਾਂਸ਼ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਤੇ ਭਾਸ਼ਣ ਦਿੱਤਾ ਗਿਆ । ਮਹਿਕਦੀਪ ਕੌਰ ਵੱਲੋਂ ਕਵਿਤਾ , ਪ੍ਰਭਲੀਨ ( ਭਾਸ਼ਣ ) , ਮੀਨਾ , ਮਨਸਾਹਿਬ, ਤਨਵੀ, ਰਿੱਧੀ( ਵਿਸਾਖੀ ਕਵ

News

---------- Forwarded message --------- From: Himanshu Coaching by The Optimistic < himanshugoyal98@gmail.com > Date: Sat, Apr 9, 2022, 15:24 Subject: News To: < sanghol.times@gmail.com > Cc: < jpmohali65@gmail.com >      ਸਿੱਖਿਆ ਅਧਿਕਾਰ ਮੰਚ ਬਰਨਾਲਾ ਦੇ ਕੌਮੀ ਸਿੱਖਿਆ ਨੀਤੀ 2020 ਬਾਰੇ ਸੈਮੀਨਾਰ ਨੂੰ ਭਰਵਾਂ ਹੁੰਗਾਰਾ;ਨੀਤੀ ਰੱਦ ਕਰਨ ਲਈ ਮਤਾ ਪਾਸ ਕੀਤਾ।    * ਨਵਉਦਾਰਵਾਦ, ਕੇਂਦਰੀਕਰਨ ਤੇ ਫਿਰਕੂ ਏਜੰਡੇ ਨੂੰ ਅੱਗੇ ਵਧਾਉਣ ਲਈ ਲਿਆਂਦੀ ਗਈ ਕੌਮੀ ਸਿੱਖਿਆ ਨੀਤੀ: ਪ੍ਰੋ:ਕੁਲਦੀਪ ਪੁਰੀ  * ਕਾਰਪੋਰੇਟ ਪੱਖੀ ਤੇ ਲੋਕ ਵਿਰੋਧੀ ਸਿੱਖਿਆ ਨੀਤੀ ਨੂੰ ਰੱਦ ਕਰਵਾਉਣ ਲਈ ਕਿਸਾਨ ਅੰਦੋਲਨ ਵਰਗੀ  ਵਿਸ਼ਾਲ ਲਾਮਬੰਦੀ ਦੀ ਜ਼ਰੂਰਤ: ਪ੍ਰੋ:ਕੁਲਦੀਪ ਸਿੰਘ  ਸੰਘੋਲ ਟਾਈਮਜ਼,/ਬਰਨਾਲਾ/9 ਅਪਰੈਲ ,2022/(ਹਿਮਾਂਸ਼ੂ ਗੋਇਲ)   ਕੁੱਲ ਹਿੰਦ ਸਿੱਖਿਆ ਅਧਿਕਾਰ ਮੰਚ ਦੀ ਬਰਨਾਲਾ ਜਿਲ੍ਹਾ ਇਕਾਈ ਨੇ ਅੱਜ  ਤਰਕਸ਼ੀਲ ਭਵਨ ਬਰਨਾਲਾ  ਵਿਖੇ ਕੌਮੀ ਸਿੱਖਿਆ ਨੀਤੀ 2020  ਬਾਰੇ ਸੈਮੀਨਾਰ ਕਰਵਾਇਆ ਜਿਸ ਨੂੰ ਉਘੇ ਸਿੱਖਿਆ ਸ਼ਾਸਤਰੀ ਡਾਕਟਰ ਕੁਲਦੀਪ ਪੁਰੀ( ਰਿਟਾਇਰਡ ਪ੍ਰੋ: ਪੰਜਾਬ ਯੂਨੀਵਰਸਿਟੀ) ਅਤੇ ਡਾਕਟਰ ਕੁਲਦੀਪ ਸਿੰਘ ( ਰਿਟਾਇਰਡ ਪ੍ਰੋਫੈਸਰ ਪੰਜਾਬੀ ਯੂਨੀਵਰਸਿਟੀ) ਨੇ ਸੰਬੋਧਨ ਕੀਤਾ। ਪ੍ਰਧਾਨਗੀ ਮੰਡਲ ਵਿੱਚ ਬੁਲਾਰਿਆਂ ਤੋਂ ਇਲਾਵਾ ਪ੍ਰੋਫੈਸਰ ਬਾਵਾ ਸਿੰਘ, ਗੁਰਮੀਤ ਸੁਖਪੁਰ, ਚਮਕੌਰ ਸਿੰਘ ਨੈਣੇਵਾ

Fwd: ਸੰਘੋਲ ਟਾਇਮਜ਼/ਮਹਿਲ ਕਲਾਂ/ 11 ਅਪ੍ਰੈਲ,2022 (ਗੁਰਸੇਵਕ ਸਹੋਤਾ)

---------- Forwarded message --------- From: Himanshu Coaching by The Optimistic < himanshugoyal98@gmail.com > Date: Mon, Apr 11, 2022, 18:52 Subject: ਸੰਘੋਲ ਟਾਇਮਜ਼/ਮਹਿਲ ਕਲਾਂ/ 11 ਅਪ੍ਰੈਲ,2022 (ਗੁਰਸੇਵਕ ਸਹੋਤਾ) To: < sanghol.times@gmail.com > Cc: < jpmohali65@gmail.com > ਵਾਟਰ ਸਪੋਰਟਸ ਚ ਗੋਲਡ ਮੈਡਲ ਜਿੱਤਣ ਵਾਲੀ ਸੰਦੀਪ ਕੌਰ ਦਾ ਵਿਸ਼ੇਸ਼ ਸਨਮਾਨ 14 ਨੂੰ  , ਸਤਿਕਰਤਾਰ ਚੈਨਲ ਅਤੇ ਬਾਬਾ ਜੰਗ ਸਿੰਘ ਦੀਵਾਨਾ ਵੱਲੋਂ ਕੀਤਾ ਜਾਵੇਗਾ ਸੰਦੀਪ ਕੌਰ ਦਾ ਸਨਮਾਨ   ਸੰਘੋਲ ਟਾਇਮਜ਼/ਮਹਿਲ ਕਲਾਂ/ 11 ਅਪ੍ਰੈਲ,2022 (ਗੁਰਸੇਵਕ ਸਹੋਤਾ) ਸੰਸਾਰ ਅੰਦਰ ਲੜਕੀਆਂ ਹਰ ਖੇਤਰ ਵਿੱਚ ਅੱਗੇ ਵਧ ਰਹੀਆਂ ਹਨ,ਪੜ੍ਹਾਈ, ਖੇਡਾਂ ਅਤੇ ਵਪਾਰਿਕ ਅਦਾਰਿਆਂ ਵਿਚ ਲੜਕੀਆਂ ਦਾ ਅਹਿਮ ਰੋਲ ਹੈ। ਪਿੰਡ ਵਜੀਦਕੇ ਕਲਾਂ ਦੀ ਮਜ਼ਦੂਰ ਪਰਿਵਾਰ ਨਾਲ ਸਬੰਧਤ ਲੜਕੀ ਸੰਦੀਪ ਕੌਰ ਪੁੱਤਰੀ ਨਿਰਭੈ ਸਿੰਘ ਜੋ ਕਿ ਡਰੋਗਨ ਬੋਟ ਅਤੇ ਵਾਟਰ ਸਪੋਰਟਸ ਖੇਡਾਂ ਵਿੱਚ ਗੋਲਡ ਮੈਡਲ ਪ੍ਰਾਪਤ ਕਰਕੇ ਪਿੰਡ ਪੁੱਜੀ ਸੀ। ਜਿਸ ਦਾ ਪਿੰਡ ਵਾਸੀਆਂ ਵੱਲੋਂ ਭਰਵਾਂ ਸੁਆਗਤ ਕੀਤਾ ਗਿਆ ਸੀ। ਡੇਰਾ ਬਾਬਾ ਭਜਨ ਸਿੰਘ ਜੀ ਪਿੰਡ ਦੀਵਾਨਾ ਦੇ ਮੁੱਖ ਸੇਵਾਦਾਰ ਸਮਾਜ ਸੇਵੀ ਬਾਬਾ ਜੰਗ ਸਿੰਘ ਦੀਵਾਨਾ ਅਤੇ ਸਤਿਕਰਤਾਰ ਯੂ ਟਿਊਬ ਚੈਨਲ ਵੱਲੋਂ ਪਿੰਡ ਦੀਵਾਨਾ ਵਿਖੇ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮ ਸਮੇਂ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਇਸ ਸੰਬ