Skip to main content

Posts

Showing posts from August, 2022

ਪੱਤਰਕਾਰ ਅਨਿਲ ਮੈਨਨ ਦਾ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਲਈ ਭੇਂਟ

ਅਗਾਂਹ ਵਧੂ ਰਸਮਾਂ ਰਾਹੀਂ 11 ਫਰਬਰੀ ਨੂੰ ਲਾਇਨਜ ਭਵਨ ਸੇਖਾ ਰੋਡ ਬਰਨਾਲਾ ਵਿਖੇ ਸੀਮਤ ਸਮੇਂ ਦਾ ਸ਼ਰਧਾਂਜਲੀ ਸਮਾਗਮ ਹੋਵੇਗਾ - ਰਜਿੰਦਰ ਪਾਲ  ਬਰਨਾਲਾ 09 ਫਰਵਰੀ(ਹਿਮਾਂਸ਼ੂ ਗੋਇਲ) ਨਿੱਡਰ, ਅਣਖੀਲਾ ਅਤੇ ਲੋਕ ਹਿੱਤਾਂ ਨੂੰ ਪ੍ਰਣਾਇਆ, ਕਿਰਤੀ  ਲੋਕਾਈ ਦੇ ਦਰਦਾਂ ਨੂੰ ਰੰਗਮੰਚ 'ਤੇ ਕਲਾਤਮਕ ਭੂਮਿਕਾ ਅਦਾ ਕਰਨ ਅਤੇ ਸੱਚੀ-ਸੁੱਚੀ ਪੱਤਰਕਾਰੀ ਦੀ ਕਲਮ ਵਾਹੁਣ ਵਾਲ਼ਾ ਕਲਮਕਾਰ ਯੋਧਾ ਕਿਰਤੀਆਂ ਦਾ ਯਾਰ ਸੀ ਸਾਡਾ ਸਭਨਾਂ ਦਾ ਪਿਆਰਾ ਅਨਿਲ ਮੈਨਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਨਿਲ ਮੈਨਨ ਦੀ ਬੇਵਕਤੀ ਮੌਤ ਤੋਂ ਬਾਅਦ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਲਈ ਭੇਂਟ ਕਰਨ ਸਮੇਂ ਇਨਕਲਾਬੀ ਕੇਂਦਰ ਪੰਜਾਬ ਦੇ ਆਗੂ ਡਾ ਰਜਿੰਦਰ ਪਾਲ ਨੇ ਕੀਤਾ। ਪ੍ਰੀਵਾਰ ਦੇ ਦੁੱਖ ਵਿੱਚ ਸ਼ਾਮਲ ਹੁੰਦਿਆਂ ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਸਾਥੀ ਨਰਾਇਣ ਦੱਤ ਨੇ ਕਿਹਾ ਕਿ ਘਰੇਲੂ ਸਮੱਸਿਆ 'ਚ ਜਕੜਿਆ ਵੀ, ਆਰਥਿਕ ਤੰਗੀਆਂ ਤੁਰਸ਼ੀਆਂ ਦਾ ਝੰਬਿਆਂ ਮੈਨਨ ਸਮੂਹਿਕ ਕਿਰਤੀ ਸੰਘਰਸ਼ਾਂ, ਗੈਰ-ਸਮਾਜਿਕ ਅਨਸਰਾਂ ਨਾਲ਼ ਭਿੜਨਾ, ਫ਼ਿਰਕੂ ਜਾਨੂੰਨੀ ਕਾਲ਼ੀਆਂ ਤਾਕਤਾਂ ਅਤੇ ਸਰਕਾਰੀ ਜ਼ਬਰ ਮੂਹਰੇ ਹਿੱਕ ਡਾਹ ਕੇ ਭਿੜਨਾ ਉਸਦੀ ਵਿਚਾਰਧਾਰਿਕ ਪ੍ਤੀਬੱਧਤਾ ਅਤੇ ਸੁਭਾਅ ਦਾ ਹਿੱਸਾ ਸੀ। ਉਸ ਨੇ ਮਹਿਲ ਕਲਾਂ ਤੋਂ ਪੰਜਾਬੀ ਟ੍ਰਿਬਿਊਨ ਦੀ ਪੱਤਰਕਾਰੀ ਤੋਂ ਸ਼ੁਰੂ ਕਰ ਕੇ ਨਵਾਂ ਜ਼ਮਾਨਾ ਨਾਲ਼ ਜੋਟੀ ਪਈ। ਉਸਾਰੂ ਸਾਹਿਤ ਦਾ ਪਾਠਕ ਤੇ ਪਾਰਖੂ ਮੈਨਨ ਸਪੋਕਸਮੈਨ ਦੇਸ਼ ਸੇਵਕ, ਜੱਗਬਾਣੀ ਦਾ ਸਬ ਐਡੀਟਰ

ਮਾਸ਼ੂਮ ਬੱਚੀਆਂ ਨੂੰ ਅਸਲੀਲ ਵੀਡੀਓ ਦਿਖਾਕੇ ਜਿਸ਼ਮਾਨੀ ਛੇੜ-ਛਾੜ ਕਰਨ ਵਾਲੇ ਅਧਿਆਪਕ ਤੇ ਮਾਮਲਾ ਦਰਜ

ਮਾਸ਼ੂਮ ਬੱਚੀਆਂ ਨੂੰ ਅਸਲੀਲ ਵੀਡੀਓ ਦਿਖਾਕੇ ਜਿਸ਼ਮਾਨੀ ਛੇੜ-ਛਾੜ ਕਰਨ ਵਾਲੇ ਅਧਿਆਪਕ ਤੇ ਮਾਮਲਾ ਦਰਜ   ਸਮਾਜ ਸੇਵੀਆਂ ਤੇ ਆਮ ਲੋਕਾਂ ਨੇ ਮੁੱਖ ਮੰਤਰੀ ਤੋਂ ਕੀਤੀ ਸਖਤ ਕਾਰਵਾਈ ਦੀ ਮੰਗ   ਅਮਰਗੜ੍ਹ,7 ਅਗਸਤ (ਸੁਖਵਿੰਦਰ ਸਿੰਘ ਅਟਵਾਲ)- ਮਾਤਾ ਪਿਤਾ ਤੋਂ ਬਾਅਦ ਬੱਚਿਆਂ ਦਾ ਪਹਿਲਾ ਗੁਰੂ ਅਧਿਆਪਕ ਹੀ ਹੁੰਦਾ ਹੈ ਜੋ ਉਨ੍ਹਾਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਹਮੇਸ਼ਾ ਤਤਪਰ ਰਹਿੰਦਾ ਹੈ, ਪਰ ਜੇਕਰ ਭਵਿੱਖ ਰੁਸ਼ਨਾਉਣ ਵਾਲਾ ਅਧਿਆਪਕ ਹੀ ਮਾਸੂਮਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਲੱਗ ਜਾਵੇ ਤਾਂ ਅਧਿਆਪਨ ਜਿਹੇ ਪਾਕ ਰਿਸ਼ਤੇ ਉੱਤੇ ਇਸ ਤੋਂ ਵੱਡਾ ਕੋਈ ਕਲੰਕ ਨਹੀਂ ਹੋ ਸਕਦਾ! ਅਜਿਹਾ ਹੀ ਇਕ ਮਾਮਲਾ ਥਾਣਾ ਅਮਰਗਡ਼੍ਹ ਅਧੀਨ ਪੈਂਦੇ ਪਿੰਡ ਸੇਹਕੇ ਦੇ ਪ੍ਰਾਇਮਰੀ ਸਕੂਲ ਤੋਂ ਸਾਹਮਣੇ ਆਇਆ ਹੈ,ਜਿੱਥੇ ਆਪਣੇ ਕਿੱਤੇ ਦੀ ਪਾਕੀਜ਼ਗੀ ਨੂੰ ਕਲੰਕਤ ਕਰਦਿਆਂ ਇਕ ਅਧਿਆਪਕ ਵੱਲੋਂ ਮਾਸੂਮ ਬੱਚੀਆਂ ਨਾਲ ਜਿਸ਼ਮਾਨੀ ਛੇੜ-ਛਾੜ ਕੀਤੀ ਗਈ ਹੈ।ਇਸ ਸੰਬੰਧੀ ਪੁਲਿਸ ਕੋਲ਼ ਦਰਜ ਕਰਵਾਏ ਬਿਆਨਾਂ ਵਿੱਚ ਲੜਕੀ ਦੀ ਮਾਤਾ ਨੇ ਦੱਸਿਆ ਕਿ ਉਸ ਦੀਆਂ ਤਿੰਨ ਧੀਆਂ 'ਚੋਂ ਸਭ ਤੋਂ ਛੋਟੀ ਪਿੰਡ ਦੇ ਹੀ ਪ੍ਰਾਇਮਰੀ ਸਕੂਲ ਵਿੱਚ ਪੰਜਵੀਂ ਜਮਾਤ ਦੀ ਵਿਦਿਆਰਥਣ ਹੈ,ਜਿਸ ਨਾਲ ਸਕੂਲ ਵਿੱਚ ਪੜ੍ਹਦੀ ਚੌਥੀ ਜਮਾਤ ਦੀ ਬੱਚੀ ਦੀ ਮਾਤਾ ਨੇ ਮੈਨੂੰ ਘਰੇ ਆ ਕੇ ਦੱਸਿਆ ਕਿ ਉਸਦੀ ਧੀ ਨੇ ਉਸ ਨੂੰ ਦੱਸਿਆ ਹੈ ਕਿ ਉਨ੍ਹਾਂ ਦੇ ਸਕੂਲ ਦਾ ਅਧਿਆਪਕ ਉਨ੍ਹਾਂ ਨੂੰ ਅੱਧੀ ਛੁੱਟੀ ਜਾਂ ਸਾਰੀ ਛੁੱਟੀ ਹੋਣ ਤੋਂ ਬਾਅਦ ਕਿਸੇ ਨਾ ਕਿਸੇ