ਅਗਾਂਹ ਵਧੂ ਰਸਮਾਂ ਰਾਹੀਂ 11 ਫਰਬਰੀ ਨੂੰ ਲਾਇਨਜ ਭਵਨ ਸੇਖਾ ਰੋਡ ਬਰਨਾਲਾ ਵਿਖੇ ਸੀਮਤ ਸਮੇਂ ਦਾ ਸ਼ਰਧਾਂਜਲੀ ਸਮਾਗਮ ਹੋਵੇਗਾ - ਰਜਿੰਦਰ ਪਾਲ ਬਰਨਾਲਾ 09 ਫਰਵਰੀ(ਹਿਮਾਂਸ਼ੂ ਗੋਇਲ) ਨਿੱਡਰ, ਅਣਖੀਲਾ ਅਤੇ ਲੋਕ ਹਿੱਤਾਂ ਨੂੰ ਪ੍ਰਣਾਇਆ, ਕਿਰਤੀ ਲੋਕਾਈ ਦੇ ਦਰਦਾਂ ਨੂੰ ਰੰਗਮੰਚ 'ਤੇ ਕਲਾਤਮਕ ਭੂਮਿਕਾ ਅਦਾ ਕਰਨ ਅਤੇ ਸੱਚੀ-ਸੁੱਚੀ ਪੱਤਰਕਾਰੀ ਦੀ ਕਲਮ ਵਾਹੁਣ ਵਾਲ਼ਾ ਕਲਮਕਾਰ ਯੋਧਾ ਕਿਰਤੀਆਂ ਦਾ ਯਾਰ ਸੀ ਸਾਡਾ ਸਭਨਾਂ ਦਾ ਪਿਆਰਾ ਅਨਿਲ ਮੈਨਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਨਿਲ ਮੈਨਨ ਦੀ ਬੇਵਕਤੀ ਮੌਤ ਤੋਂ ਬਾਅਦ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਲਈ ਭੇਂਟ ਕਰਨ ਸਮੇਂ ਇਨਕਲਾਬੀ ਕੇਂਦਰ ਪੰਜਾਬ ਦੇ ਆਗੂ ਡਾ ਰਜਿੰਦਰ ਪਾਲ ਨੇ ਕੀਤਾ। ਪ੍ਰੀਵਾਰ ਦੇ ਦੁੱਖ ਵਿੱਚ ਸ਼ਾਮਲ ਹੁੰਦਿਆਂ ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਸਾਥੀ ਨਰਾਇਣ ਦੱਤ ਨੇ ਕਿਹਾ ਕਿ ਘਰੇਲੂ ਸਮੱਸਿਆ 'ਚ ਜਕੜਿਆ ਵੀ, ਆਰਥਿਕ ਤੰਗੀਆਂ ਤੁਰਸ਼ੀਆਂ ਦਾ ਝੰਬਿਆਂ ਮੈਨਨ ਸਮੂਹਿਕ ਕਿਰਤੀ ਸੰਘਰਸ਼ਾਂ, ਗੈਰ-ਸਮਾਜਿਕ ਅਨਸਰਾਂ ਨਾਲ਼ ਭਿੜਨਾ, ਫ਼ਿਰਕੂ ਜਾਨੂੰਨੀ ਕਾਲ਼ੀਆਂ ਤਾਕਤਾਂ ਅਤੇ ਸਰਕਾਰੀ ਜ਼ਬਰ ਮੂਹਰੇ ਹਿੱਕ ਡਾਹ ਕੇ ਭਿੜਨਾ ਉਸਦੀ ਵਿਚਾਰਧਾਰਿਕ ਪ੍ਤੀਬੱਧਤਾ ਅਤੇ ਸੁਭਾਅ ਦਾ ਹਿੱਸਾ ਸੀ। ਉਸ ਨੇ ਮਹਿਲ ਕਲਾਂ ਤੋਂ ਪੰਜਾਬੀ ਟ੍ਰਿਬਿਊਨ ਦੀ ਪੱਤਰਕਾਰੀ ਤੋਂ ਸ਼ੁਰੂ ਕਰ ਕੇ ਨਵਾਂ ਜ਼ਮਾਨਾ ਨਾਲ਼ ਜੋਟੀ ਪਈ। ਉਸਾਰੂ ਸਾਹਿਤ ਦਾ ਪਾਠਕ ਤੇ ਪਾਰਖੂ ਮੈਨਨ ਸਪੋਕਸਮੈਨ ਦੇਸ਼ ਸੇਵਕ, ਜੱਗਬਾਣੀ ਦਾ ਸਬ ਐਡੀਟਰ
ਮਿਤੀ 24 ਨਵੰਬਰ ਨੂੰ ਸਵੇਰੇ 10 ਵਜੇ ਤੋਂ ਸੀਨੀਅਰ ਸੈਕੰ: ਸਕੂਲ ਲੜਕੇ, ਭਦੌੜ ਵਿਖੇ ਹੋਣਗੇ ਟਰਾਇਲ
ਬਰਨਾਲਾ, 22 ਨਵੰਬਰ (ਹਿਮਾਂਸ਼ੂ ਗੋਇਲ)
ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁਲੱਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਜਿਸ ਤਹਿਤ ਡਾਇਰੈਕਟਰ ਸੱਭਿਆਚਾਰਕ ਮਾਮਲੇ, ਪੰਜਾਬ ਸਰਕਾਰ ਵੱਲੋਂ ਮਿਤੀ 01 ਦਸੰਬਰ ਤੋਂ 03 ਦਸੰਬਰ ਤੱਕ ਜ਼ਿਲ੍ਹਾ ਤਰਨਤਾਰਨ ਵਿਖੇ ਦਾਰਾ ਸਿੰਘ ਛਿੰਝ ਉਲਪਿੰਕ ਮਨਾਉਣ ਸਬੰਧੀ ਰਾਜ ਪੱਧਰੀ ਪ੍ਰੋਗਰਾਮ ਆਯੋਜਿਤ ਕਰਵਾਇਆ ਜਾ ਰਿਹਾ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ, ਬਰਨਾਲਾ ਸ੍ਰੀਮਤੀ ਉਮੇਸ਼ਵਰੀ ਸ਼ਰਮਾ ਨੇ ਦੱਸਿਆ ਕਿ ਦਾਰਾ ਸਿੰਘ ਛਿੰਝ ਉਲਪਿੰਕ ਰਾਜ ਪੱਧਰੀ ਪ੍ਰੋਗਰਾਮ ਵਿੱਚ ਸਮੁੱਚੇ ਪੰਜਾਬ ਦੇ ਵੱਖ-ਵੱਖ ਭਾਰ ਵਰਗ (60 ਕਿਲੋ, 70 ਕਿਲੋ, 80 ਕਿਲੋ, ਅਤੇ 80 ਕਿੱਲੋ ਤੋਂ ਵੱਧ) ਦੇ ਪਹਿਲਵਾਨ ਖਿਡਾਰੀ/ ਖਿਡਾਰਨਾਂ (ਜਿਨ੍ਹਾਂ ਦੀ ਉਮਰ 18 ਸਾਲ ਅਤੇ ਜਨਮ ਮਿਤੀ 24 ਨਵੰਬਰ 2005 ਤੋਂ ਬਾਅਦ ਨਹੀਂ ਹੋਣੀ ਚਾਹੀਦੀ ਹੈ) ਵੱਲੋਂ ਭਾਗ ਲਿਆ ਜਾ ਸਕਦਾ ਹੈ। ਜਿਸ ਸਬੰਧੀ ਖੇਡ ਵਿਭਾਗ ਬਰਨਾਲਾ ਵੱਲੋਂ ਖਿਡਾਰੀ/ ਖਿਡਾਰਨਾਂ ਦੇ ਮਿਤੀ 24 ਨਵੰਬਰ ਨੂੰ ਸਵੇਰੇ 10 ਵਜੇ ਤੋਂ ਸੀਨੀਅਰ ਸੈਕੰ: ਸਕੂਲ ਲੜਕੇ, ਭਦੌੜ ਵਿਖੇ ਟਰਾਇਲ ਲਏ ਜਾਣਗੇ। ਇਹਨਾਂ ਟਰਾਇਲਾਂ ਸਬੰਧੀ ਹੋਰ ਜਾਣਕਾਰੀ ਲਈ 79861-92897 'ਤੇ ਸੰਪਰਕ ਕੀਤਾ ਜਾ ਸਕਦਾ ਹੈ।
Comments
Post a Comment